Skip to content

Skip to table of contents

ਕੀ ਰੱਬ ਤੁਹਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ?

ਕੀ ਰੱਬ ਤੁਹਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ?

ਕੀ ਤੁਹਾਨੂੰ ਲੱਗਦਾ ਹੈ ਕਿ ਰੱਬ ਤੁਹਾਡੀ ਪ੍ਰਾਰਥਨਾ ਸੁਣਦਾ ਹੈ?

ਬਾਈਬਲ ਕੀ ਕਹਿੰਦੀ ਹੈ?

  • ਰੱਬ ਤੁਹਾਡੀ ਪ੍ਰਾਰਥਨਾ ਸੁਣਦਾ ਹੈ। ਬਾਈਬਲ ਸਾਨੂੰ ਭਰੋਸਾ ਦਿਵਾਉਂਦੀ ਹੈ ਕਿ “ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। . . . ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ।”—ਜ਼ਬੂਰ 145:18, 19.

  • ਰੱਬ ਚਾਹੁੰਦਾ ਹੈ ਕਿ ਤੁਸੀਂ ਉਸ ਨੂੰ ਪ੍ਰਾਰਥਨਾ ਕਰੋ। ਬਾਈਬਲ ਕਹਿੰਦੀ ਹੈ: “ਹਰ ਗੱਲ ਵਿਚ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ।”—ਫ਼ਿਲਿੱਪੀਆਂ 4:6.

  • ਰੱਬ ਸੱਚੀ ਤੁਹਾਡਾ ਫ਼ਿਕਰ ਕਰਦਾ ਹੈ। ਰੱਬ ਤੁਹਾਡੀਆਂ ਚਿੰਤਾਵਾਂ ਅਤੇ ਪਰੇਸ਼ਾਨੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਤੁਹਾਡੀ ਮਦਦ ਕਰਨੀ ਚਾਹੁੰਦਾ ਹੈ। ਬਾਈਬਲ ਕਹਿੰਦੀ ਹੈ: “ਆਪਣੀਆਂ ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”—1 ਪਤਰਸ 5:7.