19. ਯਹੋਵਾਹ ਦੇ ਨੇੜੇ ਰਹੋ
1 ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ
“ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।”—ਯੂਹੰਨਾ 3:16
ਪਰਮੇਸ਼ੁਰ ਕਿਵੇਂ ਦਿਖਾਉਂਦਾ ਹੈ ਕਿ ਉਹ ਤੁਹਾਨੂੰ ਪਿਆਰ ਕਰਦਾ ਹੈ?
-
ਯਹੋਵਾਹ ਸਾਡੀ ਪਨਾਹ ਹੈ। ਉਹ ਮੁਸ਼ਕਲਾਂ ਦਾ ਸਾਮ੍ਹਣਾ ਕਰਨ ਵਿਚ ਸਾਡੀ ਮਦਦ ਕਰਦਾ ਹੈ।
-
ਉਸ ਨੇ ਭਵਿੱਖ ਲਈ ਸਾਨੂੰ ਇਕ ਸ਼ਾਨਦਾਰ ਉਮੀਦ ਦਿੱਤੀ ਹੈ।
-
ਪਰਮੇਸ਼ੁਰ ਇਸ ਧਰਤੀ ਨੂੰ ਇਕ ਸੋਹਣੇ ਬਾਗ਼ ਜਿਹਾ ਬਣਾ ਦੇਵੇਗਾ। ਹਰ ਪਾਸੇ ਸ਼ਾਂਤੀ ਤੇ ਖ਼ੁਸ਼ੀਆਂ ਹੋਣਗੀਆਂ ਅਤੇ ਅਸੀਂ ਸਾਰੇ ਤੰਦਰੁਸਤ ਹੋਵਾਂਗੇ। ਯਹੋਵਾਹ ਸਾਨੂੰ ਅਜਿਹੇ ਵਧੀਆ ਮਾਹੌਲ ਵਿਚ ਹਮੇਸ਼ਾ ਦੀ ਜ਼ਿੰਦਗੀ ਦੇਵੇਗਾ।
2 ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸ ਨੂੰ ਪਿਆਰ ਕਰੋ
“ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ।”—ਮੱਤੀ 22:37
-
ਪਰਮੇਸ਼ੁਰ ਨੇ ਤੁਹਾਡੇ ਲਈ ਜੋ ਕੁਝ ਵੀ ਕੀਤਾ ਹੈ, ਉਸ ਲਈ ਉਸ ਦੇ ਅਹਿਸਾਨਮੰਦ ਹੋਵੋ।
-
ਹਰ ਰੋਜ਼ ਪਰਮੇਸ਼ੁਰ ਦੀ ਇੱਛਾ ਪੂਰੀ ਕਰ ਕੇ ਆਪਣਾ ਪਿਆਰ ਜ਼ਾਹਰ ਕਰੋ।
-
ਪਰਮੇਸ਼ੁਰ ਦਾ ਕਹਿਣਾ ਮੰਨੋ।
-
ਦੂਜਿਆਂ ਦਾ ਭਲਾ ਕਰਨ ਦੀ ਪੂਰੀ ਕੋਸ਼ਿਸ਼ ਕਰੋ।
3 ਯਹੋਵਾਹ ਨਾਲ ਆਪਣਾ ਪਿਆਰ ਗੂੜ੍ਹਾ ਕਰਦੇ ਰਹੋ
“ਤੁਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਦੇ ਲਾਇਕ ਬਣਾਈ ਰੱਖੋ।”—ਯਹੂਦਾਹ 21
ਯਹੋਵਾਹ ਦੇ ਨੇੜੇ ਰਹਿਣ ਵਿਚ ਕਿਹੜੀਆਂ ਗੱਲਾਂ ਤੁਹਾਡੀ ਮਦਦ ਕਰਨਗੀਆਂ?
-
ਲਗਾਤਾਰ ਪ੍ਰਾਰਥਨਾ ਕਰੋ।
ਮੱਤੀ 28:19, 20; 2 ਤਿਮੋਥਿਉਸ 4:2
ਦੂਜਿਆਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦੱਸਣ ਵਿਚ ਆਪਣੀ ਪੂਰੀ ਵਾਹ ਲਾਓ।
-
ਯਹੋਵਾਹ ਬਾਰੇ ਸਿੱਖਦੇ ਰਹੋ।
-
ਲਗਾਤਾਰ ਸਭਾਵਾਂ ਵਿਚ ਜਾਓ। ਤੁਹਾਡੇ ਮਸੀਹੀ ਭੈਣ-ਭਰਾ ਯਹੋਵਾਹ ਦੇ ਹੋਰ ਨੇੜੇ ਜਾਣ ਵਿਚ ਤੁਹਾਡੀ ਮਦਦ ਕਰਨਗੇ।