Skip to content

Skip to table of contents

ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ

ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ

ਯਿਸੂ ਨੇ ਆਪਣੇ ਚੇਲਿਆਂ ਨੂੰ ਇਸ ਤਰ੍ਹਾਂ ਪ੍ਰਾਰਥਨਾ ਕਰਨੀ ਸਿਖਾਈ: “ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ ਪਵਿੱਤਰ ਕੀਤਾ ਜਾਵੇ। ਤੇਰਾ ਰਾਜ ਆਵੇ। ਤੇਰੀ ਇੱਛਾ ਜਿਵੇਂ ਸਵਰਗ ਵਿਚ ਪੂਰੀ ਹੁੰਦੀ ਹੈ, ਉਵੇਂ ਹੀ ਧਰਤੀ ਉੱਤੇ ਪੂਰੀ ਹੋਵੇ।” (ਮੱਤੀ 6:9, 10) ਪਰਮੇਸ਼ੁਰ ਦਾ ਰਾਜ ਕੀ ਹੈ? ਇਹ ਕੀ ਕਰ ਰਿਹਾ ਹੈ? ਅਤੇ ਸਾਨੂੰ ਇਸ ਬਾਰੇ ਪ੍ਰਾਰਥਨਾ ਕਿਉਂ ਕਰਨੀ ਚਾਹੀਦੀ ਹੈ?

ਯਿਸੂ ਪਰਮੇਸ਼ੁਰ ਦੇ ਰਾਜ ਦਾ ਰਾਜਾ ਹੈ।

ਲੂਕਾ 1:31-33: “ਤੂੰ ਉਸ ਦਾ ਨਾਂ ਯਿਸੂ ਰੱਖੀਂ। ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਯਹੋਵਾਹ ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ, ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”

ਯਿਸੂ ਨੇ ਮੁੱਖ ਤੌਰ ʼਤੇ ਰਾਜ ਬਾਰੇ ਪ੍ਰਚਾਰ ਕੀਤਾ।

ਮੱਤੀ 9:35: “ਉਹ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਠੀਕ ਕੀਤਾ।”

ਯਿਸੂ ਨੇ ਆਪਣੇ ਚੇਲਿਆਂ ਨੂੰ ਨਿਸ਼ਾਨੀਆਂ ਦੱਸੀਆਂ ਜਿਸ ਤੋਂ ਪਤਾ ਲੱਗਣਾ ਸੀ ਕਿ ਰਾਜ ਨੇੜੇ ਆ ਗਿਆ ਹੈ।

ਮੱਤੀ 24:7: “ਕੌਮ ਕੌਮ ਉੱਤੇ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ, ਥਾਂ-ਥਾਂ ਕਾਲ਼ ਪੈਣਗੇ ਤੇ ਭੁਚਾਲ਼ ਆਉਣਗੇ।”

ਅੱਜ ਯਿਸੂ ਦੇ ਚੇਲੇ ਪੂਰੀ ਦੁਨੀਆਂ ਵਿਚ ਰਾਜ ਬਾਰੇ ਪ੍ਰਚਾਰ ਕਰਦੇ ਹਨ।

ਮੱਤੀ 24:14: “ਸਾਰੀਆਂ ਕੌਮਾਂ ਨੂੰ ਗਵਾਹੀ ਦੇਣ ਲਈ ਰਾਜ ਦੀ ਇਸ ਖ਼ੁਸ਼ ਖ਼ਬਰੀ ਦਾ ਪ੍ਰਚਾਰ ਪੂਰੀ ਦੁਨੀਆਂ ਵਿਚ ਕੀਤਾ ਜਾਵੇਗਾ, ਅਤੇ ਫਿਰ ਅੰਤ ਆਵੇਗਾ।”