“ਉਸ ਨੂੰ ਤੁਹਾਡਾ ਫ਼ਿਕਰ ਹੈ”
ਚਾਹੇ ਤੁਹਾਡੀ ਜ਼ਿੰਦਗੀ ਵਿਚ ਸਾਰੇ ਤੁਹਾਨੂੰ ਛੱਡ ਜਾਣ, ਪਰ ਇਕ ਸ਼ਖ਼ਸ ਹੈ ਜੋ ਕਦੇ ਤੁਹਾਨੂੰ ਨਿਰਾਸ਼ ਨਹੀਂ ਕਰੇਗਾ। ਕੌਣ ਹੈ ਉਹ?
ਰਾਜਾ ਦਾਊਦ ਨੇ ਕਿਹਾ ਸੀ: “ਜਦ ਮੇਰੇ ਮਾਪੇ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸਾਂਭੇਗਾ।”—ਜ਼ਬੂਰਾਂ ਦੀ ਪੋਥੀ 27:10.
ਯਹੋਵਾਹ “ਦਇਆ ਕਰਨ ਵਾਲਾ ਪਿਤਾ ਹੈ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ। ਪਰਮੇਸ਼ੁਰ ਸਾਡੀਆਂ ਸਾਰੀਆਂ ਮੁਸੀਬਤਾਂ ਵਿਚ ਸਾਨੂੰ ਦਿਲਾਸਾ ਦਿੰਦਾ ਹੈ।”—2 ਕੁਰਿੰਥੀਆਂ 1:3, 4.
“ਆਪਣੀਆਂ ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”—1 ਪਤਰਸ 5:7.
ਇਹ ਜਾਣਨ ਲਈ ਕਿ ਰੱਬ ਸਾਡੀ ਕਿਵੇਂ ਮਦਦ ਕਰਨੀ ਚਾਹੁੰਦਾ ਹੈ, ਯਹੋਵਾਹ ਦੇ ਗਵਾਹਾਂ ਦੁਆਰਾ ਛਾਪੀ ਕਿਤਾਬ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਦਾ ਪਾਠ 08 ਦੇਖੋ। ਇਹ ਕਿਤਾਬ www.pr418.com/pa ʼਤੇ ਵੀ ਉਪਲਬਧ ਹੈ