ਅਧਿਐਨ ਲਈ ਸੁਝਾਅ
ਕੀ ਤੁਹਾਨੂੰ ਭੈਣਾਂ-ਭਰਾਵਾਂ ਦੀਆਂ ਜੀਵਨੀਆਂ ਪੜ੍ਹਨੀਆਂ ਪਸੰਦ ਹਨ?
ਇਕ ਜੋੜਾ ਹਰ ਸਵੇਰ ਇਕ ਜੀਵਨੀ ਜ਼ਰੂਰ ਪੜ੍ਹਦਾ ਹੈ। ਉਹ ਕਹਿੰਦਾ ਹੈ: “ਜੀਵਨੀਆਂ ਪੜ੍ਹ ਕੇ ਸੱਚੀ ਸਾਨੂੰ ਬਹੁਤ ਖ਼ੁਸ਼ੀ ਅਤੇ ਹੌਸਲਾ ਮਿਲਦਾ ਹੈ। ਇਨ੍ਹਾਂ ਨੂੰ ਪੜ੍ਹ ਕੇ ਸਾਨੂੰ ਪਤਾ ਲੱਗਦਾ ਹੈ ਕਿ ਅਸੀਂ ਵੀ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਯਹੋਵਾਹ ਦੇ ਵਫ਼ਾਦਾਰ ਰਹਿ ਸਕਦੇ ਹਾਂ।” ਇਕ ਹੋਰ ਭੈਣ ਵੀ ਇਸੇ ਤਰ੍ਹਾਂ ਮਹਿਸੂਸ ਕਰਦੀ ਹੈ। ਉਸ ਨੇ ਲਿਖਿਆ: “ਇਹ ਜੀਵਨੀਆਂ ਸਾਡੇ ਦਿਲਾਂ ਨੂੰ ਛੂਹ ਜਾਂਦੀਆਂ ਹਨ। ਇਨ੍ਹਾਂ ਨੂੰ ਪੜ੍ਹ ਕੇ ਸਾਨੂੰ ਦਿਲਾਸਾ ਅਤੇ ਹੌਸਲਾ ਮਿਲਦਾ ਹੈ। ਭੈਣਾਂ-ਭਰਾਵਾਂ ਦੀਆਂ ਜੀਵਨੀਆਂ ਪੜ੍ਹ ਕੇ ਮੈਂ ਦੇਖਿਆ ਕਿ ਉਨ੍ਹਾਂ ਦੀ ਜ਼ਿੰਦਗੀ ਵਿਚ ਇਕ ਮਕਸਦ ਹੈ। ਉਨ੍ਹਾਂ ਤੋਂ ਮੈਨੂੰ ਹੌਸਲਾ ਮਿਲਦਾ ਹੈ ਅਤੇ ਮੇਰਾ ਜੀਅ ਕਰਦਾ ਹੈ ਕਿ ਮੈਂ ਵੀ ਹੋਰ ਜ਼ਿਆਦਾ ਪ੍ਰਚਾਰ ਕਰਾਂ ਅਤੇ ਆਪਣੇ ਬੱਚਿਆਂ ਦੀ ਮਦਦ ਕਰਾਂ ਕਿ ਉਹ ਵੀ ਵੱਡੇ ਹੋ ਕੇ ਪੂਰਾ ਸਮਾਂ ਯਹੋਵਾਹ ਦੀ ਸੇਵਾ ਕਰਨ।”
ਜੀਵਨੀਆਂ ਪੜ੍ਹਨ ਨਾਲ ਤੁਹਾਨੂੰ ਵੀ ਵਧੀਆ ਟੀਚੇ ਹਾਸਲ ਕਰਨ, ਆਪਣੀਆਂ ਕਮੀਆਂ-ਕਮਜ਼ੋਰੀਆਂ ʼਤੇ ਕਾਬੂ ਪਾਉਣ ਅਤੇ ਖ਼ੁਸ਼ੀ-ਖ਼ੁਸ਼ੀ ਮੁਸ਼ਕਲਾਂ ਨੂੰ ਸਹਿਣ ਦੀ ਪ੍ਰੇਰਣਾ ਮਿਲ ਸਕਦੀ ਹੈ। ਤੁਸੀਂ ਜੀਵਨੀਆਂ ਕਿੱਥੋਂ ਪੜ੍ਹ ਸਕਦੇ ਹੋ?
jw.org/pa ਜਾਂ JW ਲਾਇਬ੍ਰੇਰੀ ʼਤੇ “ਬਾਈਬਲ ਬਦਲਦੀ ਹੈ ਜ਼ਿੰਦਗੀਆਂ” ਲੱਭੋ।
ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ ਜਾਂ ਵਾਚਟਾਵਰ ਲਾਇਬ੍ਰੇਰੀ ʼਤੇ “ਬਾਈਬਲ ਬਦਲਦੀ ਹੈ ਜ਼ਿੰਦਗੀਆਂ” ਲੱਭੋ।