Skip to content

Skip to table of contents

ਖ਼ੁਸ਼ੀ ਨਾਲ ਦਿਲੋਂ ਦਿਓ

ਖ਼ੁਸ਼ੀ ਨਾਲ ਦਿਲੋਂ ਦਿਓ

ਖ਼ੁਸ਼ੀ ਨਾਲ ਦਿਲੋਂ ਦਿਓ

ਦੇਣ ਦੇ ਮਾਮਲੇ ਵਿਚ ਪੌਲੁਸ ਰਸੂਲ ਨੇ ਲਿਖਿਆ: “ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ।” ਫਿਰ ਉਸ ਨੇ ਕਿਹਾ: “ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।” (2 ਕੁਰਿੰ. 9:7) ਯਹੋਵਾਹ ਇਹ ਨਹੀਂ ਚਾਹੁੰਦਾ ਕਿ ਕੋਈ ਮਜਬੂਰ ਹੋ ਕੇ ਸੱਚੀ ਭਗਤੀ ਦਾ ਸਮਰਥਨ ਕਰੇ। ਉਹ ਚਾਹੁੰਦਾ ਹੈ ਕਿ ਉਸ ਦੇ ਭਗਤ ਆਪਣੀ ਮਰਜ਼ੀ ਤੇ ਖ਼ੁਸ਼ੀ ਨਾਲ ਦੇ ਕੇ ਆਪਣੀ ਸ਼ਰਧਾ ਦਾ ਸਬੂਤ ਦੇਣ। ਇਤਿਹਾਸ ਦੌਰਾਨ ਪਰਮੇਸ਼ੁਰ ਦੇ ਲੋਕਾਂ ਨੇ ਖ਼ੁਸ਼ੀ ਨਾਲ ਦਾਨ ਦਿੱਤਾ ਹੈ। ਆਓ ਆਪਾਂ ਤਿੰਨ ਮਿਸਾਲਾਂ ’ਤੇ ਗੌਰ ਕਰੀਏ।

ਮਿਸਰ ਤੋਂ ਇਸਰਾਏਲੀਆਂ ਨੂੰ ਛੁਡਾਉਣ ਤੋਂ ਬਾਅਦ, ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਡੇਹਰਾ ਬਣਾਉਣ। ਇਸ ਦੇ ਲਈ ਇਸਰਾਏਲੀਆਂ ਨੂੰ ਸਾਮੱਗਰੀ ਦੀ ਲੋੜ ਸੀ ਜਿਸ ਕਰਕੇ ਉਨ੍ਹਾਂ ਨੂੰ ਦਾਨ ਕਰਨ ਲਈ ਕਿਹਾ ਗਿਆ ਸੀ। ‘ਸਾਰੇ ਮਨੁੱਖ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਪਰੇਰਿਆ’ ਸੋਨਾ ਤੇ ਚਾਂਦੀ, ਜਵਾਹਰ ਤੇ ਹੋਰ ਸਾਮੱਗਰੀ ਲੈ ਕੇ ਆਏ। ਲੋਕਾਂ ਨੇ ਇੰਨਾ ਦਾਨ ਦਿੱਤਾ ਕਿ ਉਨ੍ਹਾਂ ਨੂੰ ਦਾਨ ਦੇਣ ਤੋਂ ਰੋਕਣ ਲਈ ਘੋਸ਼ਣਾ ਕਰਨੀ ਪਈ।—ਕੂਚ 35:5, 21; 36:6, 7.

ਸਦੀਆਂ ਬਾਅਦ ਜਦੋਂ ਮੰਦਰ ਬਣਾਇਆ ਗਿਆ ਸੀ, ਤਾਂ ਉਦੋਂ ਵੀ ਲੋਕਾਂ ਨੂੰ ਸੱਚੀ ਭਗਤੀ ਦੀ ਹਿਮਾਇਤ ਕਰਨ ਲਈ ਦਾਨ ਦੇਣ ਦਾ ਮੌਕਾ ਮਿਲਿਆ ਸੀ। ਰਾਜਾ ਦਾਊਦ ਨੇ ਮੰਦਰ ਦੀ ਉਸਾਰੀ ਲਈ ਕਾਫ਼ੀ ਧਨ ਦਾਨ ਕੀਤਾ ਸੀ ਤੇ ਹੋਰਨਾਂ ਨੂੰ ਵੀ ਦਾਨ ਕਰਨ ਦਾ ਸੱਦਾ ਦਿੱਤਾ। ਲੋਕਾਂ ਨੇ ਖ਼ੁਸ਼ੀ-ਖ਼ੁਸ਼ੀ ਦਾਨ ਦਿੱਤਾ। ਉਸ ਵੇਲੇ ਜਿੰਨਾ ਸੋਨਾ ਤੇ ਚਾਂਦੀ ਦਾਨ ਕੀਤਾ ਗਿਆ ਸੀ, ਅੱਜ ਉਸ ਦੀ ਕੀਮਤ 100 ਅਰਬ ਡਾਲਰ ਤੋਂ ਜ਼ਿਆਦਾ ਮੰਨੀ ਜਾਂਦੀ ਹੈ। ਲੋਕਾਂ ਨੇ ਖ਼ੁਸ਼ੀ-ਖ਼ੁਸ਼ੀ ਖੁੱਲ੍ਹੇ ਦਿਲੋਂ ਯਹੋਵਾਹ ਨੂੰ ਦਾਨ ਦਿੱਤਾ।—1 ਇਤ. 29:3-9; 2 ਇਤ. 5:1.

ਯਿਸੂ ਮਸੀਹ ਦੇ ਚੇਲਿਆਂ ਨੇ ਵੀ ਖੁੱਲ੍ਹੇ ਦਿਲ ਨਾਲ ਦਾਨ ਕੀਤਾ। 33 ਈਸਵੀ ਨੂੰ ਪੰਤੇਕੁਸਤ ਦੇ ਦਿਨ ਤਕਰੀਬਨ 3,000 ਲੋਕਾਂ ਨੇ ਬਪਤਿਸਮਾ ਲਿਆ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਯਰੂਸ਼ਲਮ ਦੇ ਵਾਸੀ ਨਹੀਂ ਸਨ। ਯਰੂਸ਼ਲਮ ਦੇ ਭੈਣ-ਭਰਾ ਚਾਹੁੰਦੇ ਸਨ ਕਿ ਹੋਰ ਸ਼ਹਿਰਾਂ ਤੋਂ ਆਏ ਗ਼ਰੀਬ ਲੋਕ ਯਰੂਸ਼ਲਮ ਵਿਚ ਕੁਝ ਦੇਰ ਹੋਰ ਰਹਿਣ ਤਾਂਕਿ ਉਹ ਆਪਣੇ ਨਵੇਂ ਧਰਮ ਬਾਰੇ ਹੋਰ ਸਿੱਖਣ, ਇਸ ਲਈ ਉਨ੍ਹਾਂ ਨੇ ਉਨ੍ਹਾਂ ਵਾਸਤੇ ਪੈਸੇ ਇਕੱਠੇ ਕੀਤੇ। ਭਰਾਵਾਂ ਨੇ ਆਪਣੀਆਂ ਚੀਜ਼ਾਂ ਵੇਚ ਕੇ ਪੈਸੇ ਰਸੂਲਾਂ ਨੂੰ ਦਿੱਤੇ ਤਾਂਕਿ ਇਨ੍ਹਾਂ ਲੋੜਵੰਦ ਮਸੀਹੀਆਂ ਦੀ ਮਦਦ ਕੀਤੀ ਜਾ ਸਕੇ। ਭਰਾਵਾਂ ਦੀ ਨਿਹਚਾ ਅਤੇ ਪਿਆਰ ਨੂੰ ਦੇਖ ਕੇ ਯਹੋਵਾਹ ਕਿੰਨਾ ਖ਼ੁਸ਼ ਹੋਇਆ ਹੋਣਾ!—ਰਸੂ. 2:41-47.

ਅੱਜ ਮਸੀਹੀ ਖੁੱਲ੍ਹੇ ਦਿਲ ਨਾਲ ਆਪਣਾ ਸਮਾਂ, ਤਾਕਤ ਅਤੇ ਪੈਸਾ ਦੇ ਕੇ ਸੱਚੀ ਭਗਤੀ ਦਾ ਸਮਰਥਨ ਕਰਦੇ ਹਨ। ਲੇਖ ਨਾਲ ਦਿੱਤੀ ਡੱਬੀ ਵਿਚ ਦੱਸਿਆ ਗਿਆ ਹੈ ਕਿ ਤੁਸੀਂ ਦਾਨ ਕਿਵੇਂ ਕਰ ਸਕਦੇ ਹੋ।

[ਸਫ਼ਾ 18 ਉੱਤੇ ਡੱਬੀ]

ਕੁਝ ਲੋਕ ਇਨ੍ਹਾਂ ਤਰੀਕਿਆਂ ਨਾਲ ਦਾਨ ਦੇਣਾ ਪਸੰਦ ਕਰਦੇ ਹਨ

ਦੁਨੀਆਂ ਭਰ ਵਿਚ ਕੀਤੇ ਜਾਂਦੇ ਰਾਜ ਦੇ ਕੰਮ ਲਈ ਦਾਨ

ਕਈ ਲੋਕ ਦਾਨ ਦੇਣ ਲਈ ਕੁਝ ਪੈਸਾ ਵੱਖਰਾ ਰੱਖਦੇ ਹਨ। ਉਹ ਇਹ ਪੈਸਾ ਦਾਨ-ਪੇਟੀਆਂ ਵਿਚ ਪਾਉਂਦੇ ਹਨ ਜਿਨ੍ਹਾਂ ਉੱਤੇ ਲਿਖਿਆ ਹੁੰਦਾ ਹੈ: “ਦੁਨੀਆਂ ਭਰ ਵਿਚ ਕੀਤੇ ਜਾਂਦੇ ਰਾਜ ਦੇ ਕੰਮਾਂ ਲਈ ਦਾਨ।”

ਹਰ ਮਹੀਨੇ ਯਹੋਵਾਹ ਦੇ ਗਵਾਹਾਂ ਦੀਆਂ ਕਲੀਸਿਯਾਵਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨੂੰ ਇਹ ਦਾਨ ਭੇਜ ਦਿੰਦੀਆਂ ਹਨ। ਜੇ ਕੋਈ ਚਾਹੇ, ਤਾਂ ਉਹ ਆਪ ਪੈਸੇ ਬ੍ਰਾਂਚ ਆਫ਼ਿਸ ਨੂੰ ਭੇਜ ਸਕਦਾ ਹੈ। ਬ੍ਰਾਂਚ ਆਫ਼ਿਸਾਂ ਦੇ ਪਤੇ ਇਸ ਰਸਾਲੇ ਦੇ ਦੂਜੇ ਸਫ਼ੇ ’ਤੇ ਦਿੱਤੇ ਗਏ ਹਨ। ਚੈੱਕ “Watch Tower” ਦੇ ਨਾਂ ’ਤੇ ਬਣਾਏ ਜਾਣੇ ਚਾਹੀਦੇ ਹਨ। * ਗਹਿਣੇ ਜਾਂ ਹੋਰ ਕੀਮਤੀ ਵਸਤਾਂ ਵੀ ਦਾਨ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਚੀਜ਼ਾਂ ਦੇ ਨਾਲ ਇਕ ਛੋਟੀ ਜਿਹੀ ਚਿੱਠੀ ਵਿਚ ਦੱਸਿਆ ਜਾਣਾ ਚਾਹੀਦਾ ਹੈ ਕਿ ਇਹ ਸ਼ਰਤ-ਰਹਿਤ ਤੋਹਫ਼ੇ ਹਨ।

ਸ਼ਰਤੀਆ ਦਾਨ ਪ੍ਰਬੰਧ *

ਇਸ ਖ਼ਾਸ ਪ੍ਰਬੰਧ ਅਧੀਨ ਇਕ ਵਿਅਕਤੀ ਆਪਣੇ ਪੈਸੇ Watch Tower ਦੀ ਅਮਾਨਤ ਦੇ ਤੌਰ ਤੇ ਟ੍ਰਸਟ ਵਿਚ ਰਖਵਾ ਸਕਦਾ ਹੈ। ਪਰ ਉਹ ਜਦੋਂ ਚਾਹੇ, ਆਪਣੇ ਪੈਸੇ ਵਾਪਸ ਲੈ ਸਕਦਾ ਹੈ। ਹੋਰ ਜਾਣਕਾਰੀ ਲਈ, ਕਿਰਪਾ ਕਰ ਕੇ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨਾਲ ਸੰਪਰਕ ਕਰੋ।

ਦਾਨ ਦੇਣ ਦੇ ਤਰੀਕੇ *

ਆਪਣੀ ਇੱਛਾ ਨਾਲ ਰੁਪਏ-ਪੈਸੇ ਦਾਨ ਕਰਨ ਤੋਂ ਇਲਾਵਾ, ਰਾਜ ਦੇ ਵਿਸ਼ਵ-ਵਿਆਪੀ ਪ੍ਰਚਾਰ ਕੰਮ ਲਈ ਦਾਨ ਦੇਣ ਦੇ ਹੋਰ ਵੀ ਕਈ ਤਰੀਕੇ ਹਨ। ਇਨ੍ਹਾਂ ਵਿੱਚੋਂ ਕੁਝ ਤਰੀਕੇ ਹੇਠਾਂ ਦੱਸੇ ਗਏ ਹਨ:

ਬੀਮਾ: Watch Tower ਨੂੰ ਜੀਵਨ ਬੀਮਾ ਪਾਲਸੀ ਜਾਂ ਰੀਟਾਇਰਮੈਂਟ/ਪੈਨਸ਼ਨ ਯੋਜਨਾ ਦਾ ਲਾਭ-ਪਾਤਰ ਬਣਾਇਆ ਜਾ ਸਕਦਾ ਹੈ।

ਬੈਂਕ ਖਾਤੇ: ਸਥਾਨਕ ਬੈਂਕ ਦੇ ਨਿਯਮਾਂ ਮੁਤਾਬਕ ਬੈਂਕ ਖਾਤੇ, ਫ਼ਿਕਸਡ ਡਿਪਾਜ਼ਿਟ ਖਾਤੇ ਜਾਂ ਰੀਟਾਇਰਮੈਂਟ ਖਾਤੇ Watch Tower ਲਈ ਟ੍ਰਸਟ ਵਿਚ ਰੱਖੇ ਜਾ ਸਕਦੇ ਹਨ ਜਾਂ Watch Tower ਦੇ ਨਾਂ ਲਿਖਵਾਏ ਜਾ ਸਕਦੇ ਹਨ।

ਸਟਾਕ ਅਤੇ ਬਾਂਡ: ਸਟਾਕ ਅਤੇ ਬਾਂਡ Watch Tower ਨੂੰ ਬਿਨਾਂ ਕਿਸੇ ਸ਼ਰਤ ਦੇ ਤੋਹਫ਼ੇ ਵਜੋਂ ਦਾਨ ਕੀਤੇ ਜਾ ਸਕਦੇ ਹਨ ਜਾਂ ਆਪਣੀ ਵਸੀਅਤ ਉੱਤੇ Watch Tower ਦੇ ਨਾਂ ਕੀਤੇ ਜਾ ਸਕਦੇ ਹਨ।

ਜ਼ਮੀਨ-ਜਾਇਦਾਦ: ਵਿਕਾਊ ਜ਼ਮੀਨ-ਜਾਇਦਾਦ ਬਿਨਾਂ ਸ਼ਰਤ ਤੋਹਫ਼ੇ ਵਜੋਂ ਦਾਨ ਕੀਤੀ ਜਾ ਸਕਦੀ ਹੈ ਜਾਂ ਫਿਰ ਦਾਨਕਰਤਾ ਆਪਣਾ ਮਕਾਨ ਇਸ ਸ਼ਰਤ ’ਤੇ ਦਾਨ ਕਰ ਸਕਦਾ ਹੈ ਕਿ ਉਹ ਆਪਣੇ ਜੀਉਂਦੇ-ਜੀ ਉੱਥੇ ਹੀ ਰਹੇਗਾ। ਇਸ ਮਾਮਲੇ ਵਿਚ ਕੁਝ ਵੀ ਕਰਨ ਤੋਂ ਪਹਿਲਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨਾਲ ਸੰਪਰਕ ਕਰੋ।

ਗਿਫ਼ਟ ਐਨਯੂਟੀ: ਇਸ ਪ੍ਰਬੰਧ ਅਧੀਨ ਵਿਅਕਤੀ ਆਪਣਾ ਪੈਸਾ ਜਾਂ ਸਟਾਕ ਤੇ ਬਾਂਡ Watch Tower ਦੇ ਨਾਂ ਲਿਖਵਾ ਦਿੰਦਾ ਹੈ। ਇਸ ਦੇ ਬਦਲੇ ਵਿਚ ਉਸ ਨੂੰ ਜਾਂ ਉਸ ਵੱਲੋਂ ਨਿਯੁਕਤ ਕੀਤੇ ਗਏ ਵਿਅਕਤੀ ਨੂੰ ਜ਼ਿੰਦਗੀ ਭਰ ਲਈ ਹਰ ਸਾਲ ਇਕ ਬੱਝਵੀਂ ਰਕਮ ਦਿੱਤੀ ਜਾਵੇਗੀ। ਜਿਸ ਸਾਲ ਇਹ ਪ੍ਰਬੰਧ ਸ਼ੁਰੂ ਹੋਵੇਗਾ, ਉਸੇ ਸਾਲ ਤੋਂ ਦਾਨ ਦੇਣ ਵਾਲੇ ਨੂੰ ਇਨਕਮ ਟੈਕਸ ਵਿਚ ਛੋਟ ਮਿਲਣੀ ਸ਼ੁਰੂ ਹੋ ਜਾਵੇਗੀ।

ਵਸੀਅਤ ਅਤੇ ਟ੍ਰਸਟ: ਕਾਨੂੰਨੀ ਵਸੀਅਤ ਰਾਹੀਂ ਜ਼ਮੀਨ-ਜਾਇਦਾਦ ਜਾਂ ਪੈਸੇ Watch Tower ਦੇ ਨਾਂ ਲਿਖਵਾਏ ਜਾ ਸਕਦੇ ਹਨ ਜਾਂ Watch Tower ਨੂੰ ਟ੍ਰਸਟ ਦੇ ਇਕਰਾਰਨਾਮੇ ਦਾ ਲਾਭ-ਪਾਤਰ ਬਣਾਇਆ ਜਾ ਸਕਦਾ ਹੈ। * ਕੁਝ ਦੇਸ਼ਾਂ ਵਿਚ ਕਿਸੇ ਧਾਰਮਿਕ ਸੰਗਠਨ ਨੂੰ ਪੈਸੇ ਦਾਨ ਕਰਨ ਵਾਲੇ ਟ੍ਰਸਟ ਨੂੰ ਟੈਕਸ ਵਿਚ ਛੋਟ ਮਿਲ ਸਕਦੀ ਹੈ, ਪਰ ਭਾਰਤ ਵਿਚ ਛੋਟ ਨਹੀਂ ਮਿਲਦੀ।

ਇਨ੍ਹਾਂ ਤਰੀਕਿਆਂ ਨਾਲ ਦਾਨ ਕਰਨ ਲਈ ਇਕ ਵਿਅਕਤੀ ਨੂੰ ਸੋਚ-ਸਮਝ ਕੇ ਯੋਜਨਾ ਬਣਾਉਣੀ ਪਵੇਗੀ। ਜਿਹੜੇ ਵਿਅਕਤੀ ਯਹੋਵਾਹ ਦੇ ਗਵਾਹਾਂ ਦੇ ਵਿਸ਼ਵ-ਵਿਆਪੀ ਕੰਮ ਵਿਚ ਇਨ੍ਹਾਂ ਤਰੀਕਿਆਂ ਨਾਲ ਮਦਦ ਕਰਨੀ ਚਾਹੁੰਦੇ ਹਨ, ਉਨ੍ਹਾਂ ਲਈ ਅੰਗ੍ਰੇਜ਼ੀ ਅਤੇ ਸਪੇਨੀ ਭਾਸ਼ਾਵਾਂ ਵਿਚ Charitable Planning to Benefit Kingdom Service Worldwide ਨਾਮਕ ਬਰੋਸ਼ਰ ਤਿਆਰ ਕੀਤਾ ਗਿਆ ਹੈ। * ਇਸ ਬਰੋਸ਼ਰ ਵਿਚ ਵੱਖ-ਵੱਖ ਤਰੀਕਿਆਂ ਨਾਲ ਦਾਨ ਕਰਨ ਜਾਂ ਵਸੀਅਤ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਬਰੋਸ਼ਰ ਨੂੰ ਪੜ੍ਹਨ ਮਗਰੋਂ ਅਤੇ ਆਪਣੇ ਵਕੀਲਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਦਾਨ ਦੇ ਕੇ ਦੁਨੀਆਂ ਭਰ ਵਿਚ ਯਹੋਵਾਹ ਦੇ ਗਵਾਹਾਂ ਦੇ ਰਾਜ ਦੇ ਕੰਮਾਂ ਵਿਚ ਮਦਦ ਕੀਤੀ ਹੈ ਤੇ ਨਾਲੋ-ਨਾਲ ਉਨ੍ਹਾਂ ਨੂੰ ਟੈਕਸ ਵਿਚ ਛੋਟ ਮਿਲੀ ਹੈ।

ਹੋਰ ਜਾਣਕਾਰੀ ਲਈ ਆਪਣੇ ਦੇਸ਼ ਵਿਚ ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ ਨੂੰ ਜਾਂ ਹੇਠਾਂ ਦਿੱਤੇ ਗਏ ਪਤੇ ’ਤੇ ਲਿਖੋ ਜਾਂ ਟੈਲੀਫ਼ੋਨ ਕਰੋ।

Jehovah’s Witnesses,

Post Box 6440,

Yelahanka,

Bangalore 560 064,

Karnataka.

Telephone: (080)28468072

[ਫੁਟਨੋਟ]

^ ਪੈਰਾ 11 ਭਾਰਤ ਵਿਚ ਚੈੱਕ “The Watch Tower Bible & Tract Society of India” ਦੇ ਨਾਂ ਤੇ ਬਣਾਏ ਜਾਣੇ ਚਾਹੀਦੇ ਹਨ।

^ ਪੈਰਾ 12 ਭਾਰਤ ਵਿਚ ਲਾਗੂ ਨਹੀਂ ਹੁੰਦਾ।

^ ਪੈਰਾ 14 ਨੋਟ: ਟੈਕਸ ਸੰਬੰਧੀ ਵੱਖੋ-ਵੱਖਰੇ ਦੇਸ਼ਾਂ ਦੇ ਵੱਖੋ-ਵੱਖਰੇ ਕਾਨੂੰਨ ਹਨ। ਕਿਰਪਾ ਕਰ ਕੇ ਟੈਕਸ ਸੰਬੰਧੀ ਕਾਨੂੰਨ ਅਤੇ ਦਾਨ ਦੇਣ ਦੇ ਤਰੀਕੇ ਬਾਰੇ ਆਪਣੇ ਅਕਾਊਂਟੈਂਟ ਜਾਂ ਵਕੀਲ ਨਾਲ ਗੱਲ ਕਰੋ। ਨਾਲੇ ਆਖ਼ਰੀ ਫ਼ੈਸਲਾ ਕਰਨ ਤੋਂ ਪਹਿਲਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨੂੰ ਪੁੱਛੋ।

^ ਪੈਰਾ 21 ਭਾਰਤ ਵਿਚ “The Watch Tower Bible & Tract Society of India” ਨੂੰ ਬਣਾਓ।

^ ਪੈਰਾ 22 ਭਾਰਤ ਵਿਚ ਇਹ ਬਰੋਸ਼ਰ ਨਹੀਂ ਹੈ।