ਪਹਿਰਾਬੁਰਜ—ਸਟੱਡੀ ਐਡੀਸ਼ਨ ਸਤੰਬਰ 2014

ਇਸ ਅੰਕ ਵਿਚ 27 ਅਕਤੂਬਰ ਤੋਂ 30 ਨਵੰਬਰ 2014 ਦੇ ਅਧਿਐਨ ਲੇਖ ਹਨ।

ਕੀ ਤੁਹਾਨੂੰ ਯਕੀਨ ਹੈ ਕਿ ਤੁਸੀਂ ਸੱਚਾਈ ਦੇ ਰਾਹ ’ਤੇ ਚੱਲ ਰਹੇ ਹੋ? ਕਿਉਂ?

ਇਸ ਲੇਖ ਵਿਚ ਕੁਝ ਕਾਰਨਾਂ ਉੱਤੇ ਚਰਚਾ ਕੀਤੀ ਜਾਵੇਗੀ ਜਿਨ੍ਹਾਂ ਕਰਕੇ ਬਹੁਤ ਸਾਰੇ ਲੋਕਾਂ ਨੂੰ ਯਕੀਨ ਹੁੰਦਾ ਹੈ ਕਿ ਯਹੋਵਾਹ ਦੇ ਗਵਾਹ ਸੱਚਾਈ ਦੇ ਰਾਹ ਉੱਤੇ ਚੱਲ ਰਹੇ ਹਨ। ਅਸੀਂ ਅਜਿਹੇ ਕੁਝ ਕਾਰਨਾਂ ਉੱਤੇ ਵੀ ਚਰਚਾ ਕਰਾਂਗੇ ਜਿਨ੍ਹਾਂ ਕਰਕੇ ਯਹੋਵਾਹ ਦੇ ਗਵਾਹਾਂ ਨੂੰ ਯਕੀਨ ਹੈ ਕਿ ਉਹ ਸੱਚਾਈ ਦੇ ਰਾਹ ਉੱਤੇ ਚੱਲ ਰਹੇ ਹਨ।

“ਬਹੁਤ ਸਾਰੀਆਂ ਮੁਸੀਬਤਾਂ” ਦੇ ਬਾਵਜੂਦ ਵਫ਼ਾਦਾਰੀ ਨਾਲ ਪਰਮੇਸ਼ੁਰ ਦੀ ਸੇਵਾ ਕਰੋ

ਸ਼ੈਤਾਨ ਦੀ ਦੁਨੀਆਂ ਵਿਚ ਰਹਿਣ ਕਰਕੇ ਹਰ ਕਿਸੇ ਨੂੰ ਮੁਸੀਬਤਾਂ ਝੱਲਣੀਆਂ ਪੈਂਦੀਆਂ ਹਨ। ਸ਼ੈਤਾਨ ਕਿਨ੍ਹਾਂ ਕੁਝ ਤਰੀਕਿਆਂ ਨਾਲ ਹਮਲੇ ਕਰਦਾ ਹੈ? ਅਸੀਂ ਉਨ੍ਹਾਂ ਦਾ ਸਾਮ੍ਹਣਾ ਕਰਨ ਲਈ ਕਿਵੇਂ ਤਿਆਰੀ ਕਰ ਸਕਦੇ ਹਾਂ?

ਮਾਪਿਓ—ਸੱਚਾਈ ਵਿਚ ਨਿਭਾਓ ਬੱਚਿਆਂ ਦਾ ਸਾਥ

ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ “ਯਹੋਵਾਹ ਦੀ ਤਾੜਨਾ ਅਤੇ ਸਿੱਖਿਆ ਦਿੰਦੇ ਹੋਏ” ਆਪਣੇ ਬੱਚਿਆਂ ਦੀ ਪਰਵਰਿਸ਼ ਕਰਨ। (ਅਫ਼ਸੀਆਂ 6:4) ਇਸ ਲੇਖ ਵਿਚ ਤਿੰਨ ਤਰੀਕਿਆਂ ’ਤੇ ਗੱਲ ਕੀਤੀ ਗਈ ਹੈ ਜਿਨ੍ਹਾਂ ਦੀ ਮਦਦ ਨਾਲ ਮਾਪੇ ਆਪਣੇ ਬੱਚਿਆਂ ਦੀ ਦੇਖ-ਭਾਲ ਕਰ ਸਕਦੇ ਹਨ ਤੇ ਉਨ੍ਹਾਂ ਦੀ ਯਹੋਵਾਹ ਨੂੰ ਪਿਆਰ ਕਰਨ ਵਿਚ ਮਦਦ ਕਰ ਸਕਦੇ ਹਨ।

ਪਾਠਕਾਂ ਵੱਲੋਂ ਸਵਾਲ

ਕੀ ਬਾਈਬਲ ਵਿਚ ਜ਼ਬੂਰ 37:25 ਅਤੇ ਮੱਤੀ 6:33 ਦੇ ਸ਼ਬਦਾਂ ਦਾ ਇਹ ਮਤਲਬ ਹੈ ਕਿ ਯਹੋਵਾਹ ਕਿਸੇ ਵੀ ਮਸੀਹੀ ਨੂੰ ਕਦੇ ਭੁੱਖਾ ਨਹੀਂ ਰਹਿਣ ਦੇਵੇਗਾ?

ਆਖ਼ਰੀ ਦੁਸ਼ਮਣ ਮੌਤ ਨੂੰ ਖ਼ਤਮ ਕੀਤਾ ਜਾਵੇਗਾ

ਮੌਤ ਅਤੇ ਉਨ੍ਹਾਂ ਸਾਰੀਆਂ ਗੱਲਾਂ ਕਰਕੇ ਜਿਨ੍ਹਾਂ ਕਾਰਨ ਮੌਤ ਹੁੰਦੀ ਹੈ, ਇਨਸਾਨ ਨੂੰ ਬਹੁਤ ਦੁੱਖ ਝੱਲਣਾ ਪੈਂਦਾ ਹੈ। ਇਨਸਾਨ ਕਿਉਂ ਮਰਦੇ ਹਨ? “ਆਖ਼ਰੀ ਦੁਸ਼ਮਣ ਮੌਤ” ਨੂੰ ਕਿਵੇਂ ਖ਼ਤਮ ਕੀਤਾ ਜਾਵੇਗਾ? (1 ਕੁਰਿੰਥੀਆਂ 15:26) ਦੇਖੋ ਕਿ ਇਨ੍ਹਾਂ ਸਵਾਲਾਂ ਦੇ ਜਵਾਬਾਂ ਤੋਂ ਯਹੋਵਾਹ ਦੇ ਨਿਆਂ, ਬੁੱਧੀ ਅਤੇ ਖ਼ਾਸ ਕਰਕੇ ਉਸ ਦੇ ਪਿਆਰ ਬਾਰੇ ਕੀ ਪਤਾ ਲੱਗਦਾ ਹੈ।

ਪੂਰੇ ਸਮੇਂ ਦੀ ਸੇਵਾ ਕਰ ਰਹੇ ਭੈਣਾਂ-ਭਰਾਵਾਂ ਨੂੰ ਯਾਦ ਰੱਖੋ

ਯਹੋਵਾਹ ਦੇ ਬਹੁਤ ਸਾਰੇ ਸੇਵਕ ਪੂਰੇ ਸਮੇਂ ਦੀ ਸੇਵਾ ਵਿਚ ਸਖ਼ਤ ਮਿਹਨਤ ਕਰਦੇ ਹਨ। “ਨਿਹਚਾ ਅਤੇ ਪਿਆਰ ਕਰਨ ਕਰਕੇ ਕੀਤੇ” ਉਨ੍ਹਾਂ ਦੇ ਕੰਮਾਂ ਨੂੰ ਅਸੀਂ ਕਿਵੇਂ ਯਾਦ ਰੱਖ ਸਕਦੇ ਹਾਂ?—1 ਥੱਸਲੁਨੀਕੀਆਂ 1:3.