Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ | ਜ਼ਬੂਰ 135-141

ਸਾਨੂੰ ਸ਼ਾਨਦਾਰ ਤਰੀਕੇ ਨਾਲ ਬਣਾਇਆ ਗਿਆ ਹੈ

ਸਾਨੂੰ ਸ਼ਾਨਦਾਰ ਤਰੀਕੇ ਨਾਲ ਬਣਾਇਆ ਗਿਆ ਹੈ

ਦਾਊਦ ਨੇ ਸ੍ਰਿਸ਼ਟੀ ਵਿਚ ਨਜ਼ਰ ਆਉਂਦੇ ਪਰਮੇਸ਼ੁਰ ਦੇ ਚੰਗੇ ਗੁਣਾਂ ’ਤੇ ਸੋਚ-ਵਿਚਾਰ ਕੀਤਾ। ਉਸ ਨੇ ਪੂਰੇ ਭਰੋਸੇ ਨਾਲ ਯਹੋਵਾਹ ਦੀ ਸੇਵਾ ਕਰਦਿਆਂ ਆਪਣੀ ਜ਼ਿੰਦਗੀ ਗੁਜ਼ਾਰੀ।

ਜਦੋਂ ਦਾਊਦ ਨੇ ਡੂੰਘਾਈ ਨਾਲ ਸ੍ਰਿਸ਼ਟੀ ’ਤੇ ਸੋਚ-ਵਿਚਾਰ ਕੀਤਾ, ਤਾਂ ਉਹ ਯਹੋਵਾਹ ਦੀ ਵਡਿਆਈ ਕਰਨ ਲਈ ਪ੍ਰੇਰਿਤ ਹੋਇਆ:

139:14

  • “ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ”

139:15

  • “ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ”

139:16

  • “ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿਖੇ ਗਏ”